ਅੱਜਕੱਲ੍ਹ ਲੋਕ ਨਾਜਾਇਜ਼ ਸੰਬੰਧਾਂ ਦੇ ਚੱਲਦੇ ਆਪਣਾ ਘਰ ਬਾਰ ਖ਼ਰਾਬ ਕਰ ਲੈਂਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਨਕੋਦਰ ਦੇ ਪਿੰਡ ਪੰਧੇਰ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਸਤਨਾਮ ਸਿੰਘ ਨਾਮ ਦਾ ਇੱਕ ਵਿਅਕਤੀ ਸਤਾਈ ਸਾਲ ਤੱਕ ਸਾਊਦੀ ਅਰਬ ਵਿਚ ਕੰਮ ਕਰਦਾ ਰਿਹਾ।ਪਿੱਛੇ ਉਸ ਦੀ ਪਤਨੀ ਅਤੇ ਤਿੰਨ ਲੜਕੇ ਸੀ। ਦੋ ਹਜਾਰ ਪੰਦਰਾਂ ਵਿੱਚ ਉਸ ਨੂੰ ਖ਼ਬਰ ਮਿਲੀ ਕਿ ਉਸ ਦੇ ਵੱਡੇ ਪੁੱਤਰ ਦੀ ਮੌਤ ਹੋ ਚੁੱਕੀ ਹੈ।ਉਸ ਨੂੰ ਜਾਣਕਾਰੀ ਦਿੱਤੀ ਗਈ ਕਿ ਉਸ ਦਾ ਪੁੱਤਰ ਟਰੈਕਟਰ ਹੇਠਾਂ ਆ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋਈ।ਜਦੋਂ ਸਤਨਾਮ ਸਿੰਘ ਆਪਣੇ ਘਰ ਵਾਪਸ ਪਰਤਦਾ ਹੈ ਤਾਂ ਉਸ ਨੂੰ ਆਪਣੀ ਪਤਨੀ ਉੱਤੇ ਸ਼ੱਕ ਹੁੰਦਾ ਹੈ। ਬਾਅਦ ਵਿਚ ਜਦੋਂ
ਉਹ ਚੰਗੀ ਤਰ੍ਹਾਂ ਛਾਣਬੀਣ ਕਰਦਾ ਹੈ ਤਾਂ ਉਸ ਨੂੰ ਪਤਾ ਚੱਲਿਆ ਕਿ ਉਸ ਦੀ ਪਤਨੀ ਤੇ ਉਸ ਤੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ ਅਤੇ ਇਸ ਦੀ ਪਤਨੀ ਨੇ ਇਸ ਦੀ ਸਾਰੀ ਜਾਇਦਾਦ ਆਪਣੇ ਨਾਮ ਕਰਵਾ ਲਈ ਹੈ।ਹੁਣ ਸਤਨਾਮ ਸਿੰਘ ਵੱਲੋਂ ਪੁਲੀਸ ਸਟੇਸ਼ਨ ਵਿੱਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਹੈ।ਉਸ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਨੇ ਉਸ ਨੂੰ ਧੋ-ਖੇ ਵਿੱਚ ਰੱਖਿਆ ਹੈ ਅਤੇ ਉਸ ਦੇ ਪੁੱਤਰ ਦੀ ਜਾਨ ਲਈ ਗਈ ਹੈ। ਉਸਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ
ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ, ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਪਤੀ ਪਤਨੀ ਦਾ ਰਿਸ਼ਤਾ ਬਹੁਤ ਹੀ ਜ਼ਿਆਦਾ ਖਰਾਬ ਹੁੰਦਾ ਜਾ ਰਿਹਾ ਹੈ। ਅਕਸਰ ਸਾਡੇ ਸਾਹਮਣੇ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਪਤੀ ਜਾਂ ਪਤਨੀ ਦੇ ਨਾਜਾਇਜ਼ ਸੰਬੰਧ ਹੁੰਦੇ ਹਨ ਅਤੇ ਉਹ ਆਪਣੇ ਹਮਸਫ਼ਰ ਨੂੰ ਧੋ-ਖਾ ਦਿੰਦੇ ਹੋਏ ਦਿਖਾਈ ਦਿੰਦੇ ਹਨ ਅਤੇ ਇਸੇ ਦੌਰਾਨ ਕਈ ਵਾਰ ਅਜਿਹੇ ਕਦਮ ਚੁੱਕਦੇ ਹਨ ਜਿਸ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਬਿਖਰ ਜਾਂਦਾ ਹੈ।