ਖੇਤੀ ਮੰਤਰੀ ਨਰੇਂਦਰ ਤੋਮਰ ਘੇਰ ਲਿਆ ਲੋਕਾਂ ਨੇ ,ਦੇਖੋ ਕਿਵੇਂ ਗੱਡੀ ਛੱਡ ਕੇ ਭੱਜਿਆ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਹੜ੍ਹ ਵਰਗਾ ਮਾਹੌਲ ਬਣਿਆ ਹੋਇਆ ਹੈ ਅਤੇ ਬਹੁਤ ਸਾਰੇ ਲੋਕ ਬੇਘਰ ਹੋ ਚੁੱਕੇ ਹਨ ਇਹ ਲੋਕ ਭੁੱਖਮਰੀ ਦਾ ਸ਼ਿਕਾਰ ਵੀ ਹੋ ਚੁੱਕੇ ਹਨ।ਕਿਉਂਕਿ ਸਰਕਾਰ ਵੱਲੋਂ ਅਜਿਹੀਆਂ ਯੋਜਨਾਵਾਂ ਨਹੀਂ ਲਿਆਂਦੀਆਂ ਜਾ ਰਹੀਆਂ,ਜਿਸ ਨਾਲ ਇਨ੍ਹਾਂ ਲੋਕਾਂ ਦੇ ਰਹਿਣ ਸਹਿਣ ਦਾ ਪ੍ਰਬੰਧ ਹੋ ਸਕੇ।ਬਹੁਤ ਸਾਰੇ ਇਲਾਕਿਆਂ ਦੇ ਵਿੱਚ ਲੋਕ ਭਟਕਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਲੋਕ ਭੀਖ ਮੰਗ ਕੇ ਗੁਜ਼ਾਰਾ ਕਰਨ ਲਈ ਮਜਬੂਰ ਹੋ ਗਏ ਹਨ।ਪਰ ਦੂਜੇ ਪਾਸੇ ਸਰਕਾਰੀ ਲੀਡਰਾਂ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਹ ਲੋਕਾਂ ਲਈ ਬਹੁਤ ਕੁਝ ਅਜਿਹਾ ਕਰ ਚੁੱਕੇ ਹਨ ਅਤੇ ਕਰ ਰਹੇ

ਹਨ,ਜਿਸ ਨਾਲ ਲੋਕਾਂ ਨੂੰ ਸਹਾਇਤਾ ਮਿਲ ਰਹੀ ਹੈ।ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਸਾਰੀ ਸਹਾਇਤਾ ਸਿਰਫ਼ ਕਾਗਜ਼ਾਂ ਵਿਚ ਹੀ ਦਰਸਾਈ ਜਾਂਦੀ ਹੈ।ਅਸਲ ਵਿਚ ਲੋਕਾਂ ਤੱਕ ਸਹਾਇਤਾ ਨਹੀਂ ਪਹੁੰਚ ਪਾਉਂਦੀ।ਜਿਸ ਕਾਰਨ ਲੋਕ ਪਰੇਸ਼ਾਨ ਹੋ ਜਾਂਦੇ ਹਨ ਅਤੇ ਜਦੋਂ ਕੋਈ ਮੰਤਰੀ ਇਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਆਉਂਦਾ ਹੈ ਤਾਂ ਉਸ ਸਮੇਂ ਇਹ ਉਨ੍ਹਾਂ ਦਾ ਸਖ਼ਤ ਵਿਰੋਧ ਕਰਦੇ ਹਨ।ਇਸੇ ਤਰ੍ਹਾਂ ਨਾਲ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨਾਲ ਵੀ ਲੋਕਾਂ ਨੇ ਕੀਤਾ ਹੈ।ਜਾਣਕਾਰੀ ਮੁਤਾਬਕ ਕੇਂਦਰੀ ਖੇਤੀ ਮੰਤਰੀ ਸਹਿਯੋਗ ਪੁਰ ਵਿਚ ਲੋਕਾਂ ਦਾ ਹਾਲ ਚਾਲ ਪੁੱਛਣ ਪਹੁੰਚੇ ਸੀ।ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਲੋਕਾਂ ਦੇ ਵਿਚ

ਕਾਫੀ ਜ਼ਿਆਦਾ ਗੁੱਸਾ ਵੇਖਣ ਨੂੰ ਮਿਲ ਰਿਹਾ ਸੀ,ਕਿਉਂਕਿ ਇਹ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ।ਇਨ੍ਹਾਂ ਦੇ ਘਰ ਢਹਿ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ,ਜੋ ਆਪਣੇ ਪਰਿਵਾਰਾਂ ਨਾਲੋਂ ਵਿੱਛੜ ਚੁੱਕੇ ਹਨ। ਇਸ ਦੌਰਾਨ ਨਰੇਂਦਰ ਤੋਮਰ ਦੀ ਗੱਡੀ ਨੂੰ ਕਾਫੀ ਲੰਬੇ ਸਮੇਂ ਤਕ ਰੋਕ ਕੇ ਰੱਖਿਆ ਗਿਆ।ਜਦੋਂ ਇਨ੍ਹਾਂ ਲੋਕਾਂ ਨੇ ਅੱਗੇ ਗੱਡੀ ਨੂੰ ਨਹੀਂ ਜਾਣ ਦਿੱਤਾ ਤਾਂ ਉਸ ਸਮੇਂ ਮਜਬੂਰਨ ਨਰੇਂਦਰ ਤੋਮਰ ਨੂੰ ਗੱਡੀ ਦੇ ਵਿੱਚੋਂ ਬਾਹਰ ਆਉਣਾ ਪਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਲੋਕਾਂ ਨੂੰ ਪਾਸੇ ਕੀਤਾ ਅਤੇ ਨਰੇਂਦਰ ਤੋਮਰ ਨੂੰ ਲੋਕਾਂ ਦੇ ਗੁੱਸੇ ਤੋਂ ਬਚਾਇਆ।ਸੋ ਜੇਕਰ ਦੇਖਿਆ ਜਾਵੇ ਤਾਂ ਕੁਝ ਮੰਤਰੀ ਲੋਕਾਂ ਦਾ ਹਾਲ ਚਾਲ ਪੁੱਛਣ ਦਾ ਨਾਟਕ ਕਰਦੇ ਹੋਏ ਦਿਖਾਈ ਦਿੰਦੇ ਹਨ।ਪਰ ਇਨ੍ਹਾਂ ਵੱਲੋਂ ਲੋਕਾਂ ਲਈ ਅਜਿਹਾ ਕੁਝ ਵੀ ਨਹੀਂ ਕੀਤਾ ਜਾ ਰਿਹਾ,ਜਿਸ ਨਾਲ ਲੋਕਾਂ ਦੀ ਸਹਾਇਤਾ ਹੋ ਸਕੇ।

Leave a Reply

Your email address will not be published. Required fields are marked *