ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਹਰ ਛੋਟੀ ਗੱਲ ਉੱਤੇ ਲੜਾਈ ਝਗੜਾ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਲੜਾਈ ਝਗੜਿਆਂ ਦੌਰਾਨ ਜ਼ਖ਼ਮੀ ਹੋ ਜਾਂਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸ਼ਾਹਕੋਟ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਰਾਮਗੜ੍ਹੀਆ ਚੌਕ ਵਿੱਚ ਦੋ ਨੌਜਵਾਨਾਂ ਨੇ ਇਕ ਲੜਕੀ ਉਤੇ ਤੇਜ਼ਧਾਰ ਹ-ਥਿ-ਆ-ਰਾਂ ਨਾਲ ਹ-ਮ-ਲਾ ਕਰ ਦਿੱਤਾ।ਜਾਣਕਾਰੀ ਮੁਤਾਬਕ ਇਸ ਦੌਰਾਨ ਲੜਕੇ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਅਤੇ ਉਸ ਦੇ ਸਰੀਰ ਦੇ ਬਾਕੀ ਹਿੱਸਿਆਂ ਉੱਤੇ ਵੀ ਕਾਫੀ ਜ਼ਿਆਦਾ ਸੱਟਾਂ ਲੱਗੀਆਂ ਹੋਈਆਂ ਹਨ।ਹੁਣ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਇਹ
ਹ-ਮ-ਲਾ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਇਆ।ਪੀਡ਼ਤ ਲੜਕੇ ਨੇ ਦੱਸਿਆ ਕਿ ਉਹ ਆਪਣੇ ਫੋਨ ਰਿਚਾਰਜ ਕਰਵਾ ਕੇ ਵਾਪਸ ਪਰਤ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਰਾਮਗੜ੍ਹੀਆ ਚੌਕ ਵਿਚ ਪਹੁੰਚਿਆ ਤਾਂ ਦੋ ਲੜਕਿਆਂ ਨੇ ਉਸ ਉਤੇ ਹ-ਮ-ਲਾ ਕਰ ਦਿੱਤਾ।ਇਸ ਦੌਰਾਨ ਉਸ ਦੇ ਇੱਕ ਦੋਸਤ ਨੇ ਇਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਲੜਕਿਆਂ ਨੇ ਇਸ ਦੇ ਦੋਸਤਾਂ ਨੂੰ ਵੀ ਜ਼ਖ਼ਮੀ ਕੀਤਾ ਹੈ।ਇਸ ਘਟਨਾ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ ਜਾ ਰਹੀ ਹੈ ਅਤੇ ਪੀਡ਼ਤ ਵਿਅਕਤੀ ਦੇ ਬਿਆਨ ਲਏ ਜਾ ਰਹੇ ਹਨ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਅਤੇ ਜੋ ਵੀ ਗੱਲਬਾਤ ਸਾਹਮਣੇ
ਆਵੇਗੀ, ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਸਾਡੇ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੁੰਦੇ ਜਾ ਰਹੇ ਹਨ।ਰੋਜ਼ਾਨਾ ਹੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਹੁੰਦੀਆਂ ਹਨ ਜੋ ਲੋਕਾਂ ਦਾ ਦਿਲ ਦਹਿਲਾ ਦਿੰਦੀਆਂ ਹਨ ਅਤੇ ਲੋਕਾਂ ਦਾ ਖੂਨ ਇਨਾਂ ਜ਼ਿਆਦਾ ਜ਼ਹਿਰੀ ਹੁੰਦਾ ਜਾ ਰਿਹਾ ਹੈ ਕਿ ਕਿਸੇ ਦੀ ਜਾਨ ਲੈਣ ਤੋਂ ਪਹਿਲਾਂ ਲੋਕ ਇਕ ਮਿੰਟ ਲਈ ਵੀ ਨਹੀਂ ਸੋਚਦੇ।