ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ,ਪਰ ਕਿਸਾਨਾਂ ਦੀ ਮੰਗ ਨੂੰ ਨਹੀਂ ਮੰਨਿਆ ਜਾ ਰਿਹਾ।ਜਿਸ ਕਾਰਨ ਕਿਸਾਨਾਂ ਵਿੱਚ ਗੁੱਸਾ ਵੀ ਹੈ ਅਤੇ ਉਨ੍ਹਾਂ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਨੂੰ ਚੁਕਾਇਆ ਜਾ ਸਕੇ ਅਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ। ਪਿਛਲੇ ਦਿਨੀਂ ਕੁਝ ਪੰਜਾਬੀ ਕਲਾਕਾਰਾਂ ਦਿੱਲੀ ਦੀਅਾਂ ਸਰਹੱਦਾਂ ਉੱਤੇ ਪਹੁੰਚੇ ਹਨ,ਜਿਨ੍ਹਾਂ ਵਿੱਚੋਂ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਮਲਕੀਤ ਰੌਣੀ ਵੀ ਸ਼ਾਮਲ ਸੀ।ਮਲਕੀਤ ਰੌਣੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੀਆਂ ਸਾਜ਼ਿਸ਼ਾਂ ਨੂੰ ਸਮਝਣ ਅਤੇ ਦਿਮਾਗ ਤੋਂ ਕੰਮ ਲੈਣ, ਕਿਉਂਕਿ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਉਹ ਗਲਤ ਲੀਡਰ ਚਾਹੁੰਦੇ
ਹਨ ਤਾਂ ਉਨ੍ਹਾਂ ਨੂੰ ਉਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ ਅਤੇ ਹੁਣ ਜਿਸ ਤਰੀਕੇ ਨਾਲ ਹਰ ਛੋਟੀ ਗੱਲ ਲਈ ਧਰਨਾ ਪ੍ਰਦਰਸ਼ਨ ਕਰਨਾ ਪੈਂਦਾ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਵੀ ਇਹ ਲੀਡਰ ਇਸੇ ਤਰ੍ਹਾਂ ਨਾਲ ਆਪਣੀ ਮਨਮਾਨੀ ਕਰਨਗੇ।ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਖਰੀਆਂ ਖੋਟੀਆਂ ਸੁਣਾਈਆਂ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੇ ਅੰਗਰੇਜ਼ਾਂ ਨਾਲੋਂ ਵੀ ਵੱਧ ਲੋਕਾਂ ਨੂੰ ਗੁਲਾਮ ਕਰ ਰੱਖਿਆ ਹੈ ਅਤੇ ਲੋਕਤੰਤਰੀ ਸਰਕਾਰ ਦਾ ਗਲਾ ਘੋਟਿਆ ਜਾ ਰਿਹਾ ਹੈ।ਇਕ ਪਾਸੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਦੇਸ਼ ਵਿੱਚ ਕਿਸਾਨਾਂ ਲਈ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਲਈ ਅਜਿਹੇ ਕਾਨੂੰਨ ਲਿਆਂਦੇ ਜਾ ਰਹੇ ਹਨ,ਜੋ ਉਨ੍ਹਾਂ ਲਈ
ਫਾਇਦੇਮੰਦ ਹੋਣਗੇ ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਜੋ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਗਏ ਹਨ।ਉਹ ਕਿਸਾਨਾਂ ਨੂੰ ਬਿਲਕੁਲ ਬਰਬਾਦ ਕਰ ਦੇਣਗੇ।ਕਿਸਾਨ ਲੰਬੇ ਸਮੇਂ ਤੋਂ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ,ਪਰ ਫਿਰ ਵੀ ਕੇਂਦਰ ਸਰਕਾਰ ਆਪਣੀ ਜ਼ਿੱਦ ਤੇ ਅੜੀ ਹੋਈ ਹੈ।ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨੂੰ ਲੋਕਾਂ ਦੀ ਸਲਾਹ ਨਾਲ ਕੋਈ ਮਤਲਬ ਨਹੀਂ ਹੈ।ਉਨ੍ਹਾਂ ਨੇ ਜੋ ਕਾਨੂੰਨ ਬਣਾ ਦਿੱਤਾ ਉਸ ਨੂੰ ਉਹ ਵਾਪਸ ਨਾ ਕਰਨ ਵਿੱਚ ਹੀ ਆਪਣੀ ਸਮਝਦਾਰੀ ਅਤੇ ਬਹਾਦਰੀ ਸਮਝਦੇ ਹਨ।ਪਰ ਦੂਸਰੇ ਪਾਸੇ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਦਿਖਾਈ ਦੇ ਰਹੇ ਹਨ,ਕਿਉਂਕਿ ਠੰਢ ਤੋਂ ਲੈ ਕੇ ਗਰਮੀ ਤੱਕ ਦੀਆਂ ਮੁਸ਼ਕਲਾਂ ਕਿਸਾਨ ਝੱਲ ਰਹੇ ਹਨ ਅਤੇ ਮੀਂਹ ਦੇ ਦਿਨਾਂ ਦੇ ਵਿੱਚ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕੀਤਾ।ਪਰ ਫਿਰ ਵੀ ਉਹ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਰਹੇ ਜਿਸ ਤੋਂ
ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸਾਨ ਆਉਣ ਵਾਲੇ ਸਮੇਂ ਦੇ ਵਿਚ ਵੀ ਦਿੱਲੀ ਦੀਆਂ ਸਰਹੱਦਾਂ ਉੱਤੋਂ ਉਸ ਸਮੇਂ ਤੱਕ ਨਹੀਂ ਉੱਠਣਗੇ, ਜਦੋਂ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।