ਸ਼ਾਹਕੋਟ ਦੇ ਥਾਣੇ ਦੇ ਪਿੰਡ ਚ ਲੋਕਾਂ ਨੇ ਸਵੇਰੇ ਸਵੇਰੇ ਬਰਸਾਏ ਇੱਟਾਂ ਪੱਥਰ

Uncategorized

ਜਲੰਧਰ ਦੇ ਸ਼ਾਹਕੋਟ ਥਾਣੇ ਚੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਲੋਕ ਇਸ ਥਾਣੇ ਤੇ ਇੱਟਾਂ ਰੋੜੇ ਵਰਸਾ ਰਹੇ ਹਨ।ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਇਕ ਨੌਜਵਾਨ ਦੀ ਕੁੱਟਮਾਰ ਹੋਈ ਸੀ।ਉਸ ਤੋਂ ਬਾਅਦ ਉਸ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਮੁਲਾਜ਼ਮਾਂ ਅੱਗੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਸੀ।ਇਸੇ ਦੌਰਾਨ ਪਰਿਵਾਰਕ ਮੈਂਬਰਾਂ ਦੇ ਸਮੇਤ ਹੋਰ ਬਹੁਤ ਸਾਰੇ ਰਿਸ਼ਤੇਦਾਰਾਂ ਨੇ

ਮਿਲ ਕੇ ਲੜਕੇ ਨੂੰ ਇਨਸਾਫ ਦਿਵਾਉਣ ਦੇ ਲਈ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।ਪਰ ਪੁਲਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ,ਜਿਸ ਤੋਂ ਬਾਅਦ ਇਸ ਧਰਨੇ ਪ੍ਰਦਰਸ਼ਨ ਵਿਚ ਮੌਜੂਦ ਨੌਜਵਾਨਾਂ ਦਾ ਖੂਨ ਖੌਲ ਗਿਆ ਅਤੇ।ਉਨ੍ਹਾਂ ਨੇ ਥਾਣੇਦਾਰਾਂ ਉੱਤੇ ਇੱਟਾਂ ਰੋੜੇ ਵਰਸਾਉਣੇ ਸ਼ੁਰੂ ਕਰ ਦਿੱਤੇ।ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ ਕਿ ਥਾਣੇ ਦੇ ਅੰਦਰ ਅਤੇ ਬਾਹਰ ਖੜ੍ਹੀਆਂ ਹੋਈਆਂ ਗੱਡੀਆਂ ਦਾ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ।ਇਨ੍ਹਾਂ ਦੇ ਸ਼ੀਸ਼ੇ ਭੰਨੇ ਜਾ ਚੁੱਕੇ ਹਨ ਕਾਫ਼ੀ ਸਮੇਂ ਤੋਂ ਬਾਅਦ ਜਦੋਂ ਪੁਲੀਸ ਮੁਲਾਜ਼ਮ ਵੱਡੀ ਗਿਣਤੀ ਵਿੱਚ ਬਾਹਰ ਆਏ ਤਾਂ ਉਸ ਤੋਂ ਬਾਅਦ ਨੌਜਵਾਨਾਂ ਨੂੰ

ਉੱਥੋਂ ਖਦੇੜਿਆ ਗਿਆ।ਜਾਣਕਾਰੀ ਮੁਤਾਬਕ ਇਸ ਹ-ਮ-ਲੇ ਦੌਰਾਨ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਪਹੁੰਚਾਇਆ ਗਿਆ ਹੈ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਛਾਣਬੀਣ ਤੋਂ ਬਾਅਦ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਆਮ ਲੋਕ ਪੁਲਸ ਮੁਲਾਜ਼ਮਾਂ ਨਾਲ ਨਾਰਾਜ਼ ਦਿਖਾਈ ਦਿੰਦੇ ਹਨ। ਕਿਉਂਕਿ ਅਕਸਰ ਹੀ ਪੁਲੀਸ ਮੁਲਾਜ਼ਮਾਂ ਉੱਤੇ ਇਹ ਦੋਸ਼ ਲੱਗਦੇ ਹਨ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਦੀ ਗੱਲਬਾਤ ਨਹੀਂ ਸੁਣੀ ਜਾਂਦੀ। ਪੁਲੀਸ ਮੁਲਾਜ਼ਮ ਸਿਰਫ ਉਨ੍ਹਾਂ ਲੋਕਾਂ ਦੀ ਸੁਣਵਾਈ ਕਰਦੇ ਹਨ ਜਿਨ੍ਹਾਂ ਕੋਲ ਮੋਟਾ ਪੈਸਾ ਹੁੰਦਾ ਹੈ।ਇਸ ਲਈ ਪੁਲਸ ਮੁਲਾਜ਼ਮ ਅਕਸਰ ਹੀ ਆਮ

ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੁੰਦੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਕੁਮੈਂਟ ਬੱਸ ਦੀ ਕੀਤੀ ਜਾ ਰਹੀ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *