ਪਟਿਆਲਾ ਦੇ ਵਿੱਚ ਹੋਈ ਪਤੀ ਪਤਨੀ ਦੀ ਜ਼ਬਰਦਸਤ ਲੜਾਈ, ਦੇਖੋ ਲਾਈਵ ਤਸਵੀਰਾਂ

Uncategorized

ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ,ਜਿਸਦਾ ਕਾਰਨ ਘਰਾਂ ਦੇ ਵਿੱਚ ਕਲੇਸ਼ ਰਹਿੰਦਾ ਹੈ ਅਤੇ ਬਹੁਤ ਸਾਰੇ ਰਿਸ਼ਤੇ ਟੁੱਟ ਰਹੇ ਹਨ।ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜਦੋਂ ਪਤੀ ਪਤਨੀ ਅਲੱਗ ਹੁੰਦੇ ਹਨ ਤਾਂ ਉਨ੍ਹਾਂ ਦੇ ਬੱਚੇ ਰੁਲ ਜਾਂਦੇ ਹਨ।ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਪਤੀ ਪਤਨੀ ਅਲੱਗ ਹੁੰਦੇ ਹਨ।ਉਸ ਤੋਂ ਬਾਅਦ ਬੱਚਿਆਂ ਲਈ ਲੜਾਈ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਪਟਿਆਲਾ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਪਤੀ ਪਤਨੀ ਦੇ ਵਿਚਕਾਰ ਜ਼ਬਰਦਸਤ ਝੜਪ ਹੋਈ। ਇਸ ਦੌਰਾਨ ਇਨ੍ਹਾਂ ਦੋਨਾਂ ਦੇ

ਪਰਿਵਾਰਕ ਮੈਂਬਰਾਂ ਦੇ ਵਿਚਕਾਰ ਵੀ ਝੜਪ ਦੇਖਣ ਨੂੰ ਮਿਲੀ। ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਉੱਤੇ ਹ-ਮ-ਲਾ ਕੀਤਾ ਜਾ ਰਿਹਾ ਹੈ ਅਤੇ ਇੱਟਾਂ ਰੋੜੇ ਬਰਸਾਏ ਜਾ ਰਹੇ ਹਨ।ਜਾਣਕਾਰੀ ਮੁਤਾਬਕ ਇਸ ਘਟਨਾ ਦੌਰਾਨ ਦੋ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਲੜਕੀ ਦੇ ਸਹੁਰੇ ਪਰਿਵਾਰ ਨਾਲ ਸਬੰਧਿਤ ਹੈ ਅਤੇ ਇਕ ਪੇਕੇ ਪਰਿਵਾਰ

ਨਾਲ ਸਬੰਧਿਤ ਹੈ,ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉੱਥੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਲੜਾਈ ਬੱਚਿਆਂ ਲਈ ਹੋ ਰਹੀ ਹੈ।ਕਿਉਂਕਿ ਪਤੀ ਪਤਨੀ ਲੰਬੇ ਸਮੇਂ ਤੋਂ ਅਲੱਗ ਰਹਿ ਰਹੇ ਹਨ।ਪਰ ਪਤੀ ਦਾ ਕਹਿਣਾ ਹੈ ਕਿ ਬੱਚੇ ਉਸ ਕੋਲ ਰਹਿਣੇ ਚਾਹੀਦੇ ਹਨ ਅਤੇ ਪਤਨੀ ਦਾ ਕਹਿਣਾ ਹੈ ਕਿ ਬੱਚੇ ਉਸ ਦੇ ਹਨ ਅਤੇ ਉਸੇ ਕੋਲ ਰਹਿਣਗੇ ਇਸ ਘਟਨਾ ਤੋਂ ਬਾਅਦ ਇਹ ਮਾਮਲਾ ਪੁਲੀਸ ਮੁਲਾਜ਼ਮਾਂ ਕੋਲ ਵੀ ਪਹੁੰਚਿਆ ਹੈ।ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.