ਪੰਦਰਾਂ ਦਸੰਬਰ ਤੱਕ ਹੋ ਜਾਵੇਗਾ ਇਹ ਕੰਮ,ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਕਿਸਾਨਾਂ ਦੀ ਵਿੱਚ ਖ਼ੁਸ਼ੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਸੰਵਿਧਾਨਕ ਤੌਰ ਤੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ ਹਨ ਭਾਵੇਂ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਤਿੰਨਾਂ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ ਪਰ ਸੰਵਿਧਾਨਕ ਤੌਰ ਤੇ

ਅਜੇ ਤਕ ਵੀ ਖੇਤੀ ਕਾਨੂੰਨ ਰੱਦ ਨਹੀਂ ਹੋਏ ਹਨ ਜਿਸ ਲਈ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਪੱਕੇ ਤੌਰ ਤੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ। ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਵਾਪਸ ਨਹੀਂ ਜਾਣਗੇ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਵੀ ਕਿਸਾਨ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਕਾਫੀ ਲੰਬੇ ਸਮੇਂ ਤੋਂ ਆਪਣੇ ਹੱਕਾਂ ਦੇ ਲਈ ਪੰਜਾਬ ਦੇ

ਵਿੱਚ ਵੀ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਛੇੜਿਆ ਗਿਆ ਹੈ ਕਿਉਂਕਿ ਫ਼ਸਲਾਂ ਦੀ ਬਿਜਾਈ ਸਮੇਂ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਜਦੋਂ ਉਨ੍ਹਾਂ ਦੀਆਂ ਫਸਲਾਂ ਮੰਡੀਆਂ ਦੇ ਵਿੱਚ ਪਹੁੰਚਦੀਆਂ ਹਨ ਤਾਂ ਉਸ ਸਮੇਂ ਮੰਡੀਆਂ ਦੇ ਵਿੱਚ ਪੁਖਤਾ ਪ੍ਰਬੰਧ ਨਹੀਂ ਹੁੰਦੇ ਜਿਸ ਕਾਰਨ ਕਿਸਾਨਾਂ ਦੀ ਫ਼ਸਲ ਰੁਲਦੀ ਰਹਿੰਦੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਫ਼ਸਲ ਦਾ

ਪੂਰਾ ਮੁੱਲ ਨਹੀਂ ਮਿਲ ਪਾਉਂਦਾ।ਜਾਣਕਾਰੀ ਮੁਤਾਬਕ ਹੁਣ ਕਿਸਾਨਾਂ ਨੂੰ ਯੂਰੀਏ ਦੀ ਕਮੀ ਮਹਿਸੂਸ ਹੋ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪੰਜਾਬ ਸਰਕਾਰ ਲਈ ਵੀ ਇਹ ਚੁਣੌਤੀ ਬਣ ਚੁੱਕਿਆ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਪੰਦਰਾਂ ਦਸੰਬਰ ਤੱਕ ਇਸ ਮਾਮਲੇ ਨੂੰ ਬਿਲਕੁੱਲ ਹੱਲ ਕਰ

ਦਿੱਤਾ ਜਾਵੇਗਾ ਭਾਵ ਕਿਸਾਨਾਂ ਨੂੰ ਪੰਦਰਾਂ ਦਸੰਬਰ ਤਕ ਯੂਰੀਆ ਮੁਹੱਈਆ ਕਰਵਾ ਦਿੱਤਾ ਜਾਵੇਗਾ ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ ਸੋ ਬਹੁਤ ਸਾਰੇ ਕਿਸਾਨ ਇਸ ਨੂੰ ਇੱਕ ਸਹੀ ਫ਼ੈਸਲਾ ਦੱਸ ਰਹੇ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਨੂੰ ਰਾਜਨੀਤਕ ਸਟੰਟ ਵੀ ਦੱਸੇ ਜਾ ਰਹੇ ਹਨ ਕਿਉਂਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਇਸ ਲਈ ਮਜਬੂਰਨ ਹੀ ਸਰਕਾਰਾਂ ਨੂੰ ਲੋਕਾਂ ਦੀ ਗੱਲਬਾਤ ਮੰਨਣੀ ਪੈ ਰਹੀ ਹੈ।

Leave a Reply

Your email address will not be published. Required fields are marked *