ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ ਬਹੁਤ ਸਾਰੇ ਕਿਸਾਨ ਆਪਣੀ ਜਾਨ ਗਵਾ ਬੈਠੇ ਹਨ ਇਸ ਤੋਂ ਇਲਾਵਾ ਕਈ ਵਾਰ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ ਜਿਸ ਕਾਰਨ ਬਹੁਤ ਸਾਰੇ ਕਿਸਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਹੋਏ ਹਨ ਲਖੀਮਪੁਰ
ਖੀਰੀ ਦੇ ਵਿਚ ਜੋ ਘਟਨਾ ਵਾਪਰੀ ਸੀ ਉਸ ਨੇ ਸਾਰਿਆਂ ਦਾ ਦਿਲ ਝੰਜੋੜ ਕੇ ਰੱਖ ਦਿੱਤਾ।ਪਰ ਇਸ ਮਾਮਲੇ ਦੇ ਵਿੱਚ ਅਜੇ ਤੱਕ ਵੀ ਇਨਸਾਫ਼ ਨਹੀਂ ਮਿਲਿਆ ਹੈ ਭਾਵੇਂ ਕਿ ਕੇਂਦਰ ਸਰਕਾਰ ਨੇ ਇਹ ਗੱਲ ਕਹੀ ਹੈ ਕਿ ਖੇਤੀ ਕਾਨੂੰਨ ਨੂੰ ਰੱਦ ਕਰ ਦਿੱਤਾ ਜਾਵੇਗਾ ਪਰ ਜੋ ਘਟਨਾਵਾਂ ਇਸ ਕਿਸਾਨੀ ਅੰਦੋਲਨ ਦੌਰਾਨ ਹੋਈਆਂ ਹਨ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ
ਬਹੁਤ ਸਾਰੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੋ ਬੈਠੇ ਹਨ ਇਸ ਲਈ ਕਿਸਾਨ ਆਗੂ ਰਾਜੇਸ਼ ਟਿਕੈਤ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਮਸਲਿਆਂ ਨੂੰ ਵੀ ਸੁਲਝਾਉਣਾ ਚਾਹੀਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਨੂੰਨਾਂ ਨੂੰ ਰੱਦ ਕੀਤਾ ਜਾਵੇ ਇਸ ਤੋਂ ਇਲਾਵਾ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਬਣਦਾ ਸਮਰਥਨ ਮੁੱਲ ਦਿੱਤਾ ਜਾਵੇ ਇਸ ਤੋਂ ਇਲਾਵਾ ਇਸ ਕਿਸਾਨੀ ਅੰਦੋਲਨ ਦੇ ਵਿੱਚ ਸੱਤ ਸੌ ਕਿਸਾਨ ਸ਼ਹੀਦ ਹੋ ਚੁੱਕੇ ਹਨ ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਈ ਵੱਡੇ ਐਲਾਨ ਕੀਤੇ
ਜਾਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਥੋੜ੍ਹਾ ਬਹੁਤਾ ਸਹਾਰਾ ਮਿਲ ਸਕੇ ਦੇਖਿਆ ਜਾਵੇ ਤਾਂ ਕਿਸਾਨੀ ਅੰਦੋਲਨ ਦੌਰਾਨ ਬਹੁਤ ਸਾਰੇ ਲੋਕ ਮੁਸ਼ਕਲਾਂ ਦਾ ਸਾਹਮਣਾ ਕਰਦੇ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਚੁੱਕਿਆ ਹੈ।ਰਾਜੇਸ਼ ਟਿਕੈਤ ਦੇ ਇਸ ਬਿਆਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ